Punjabi Typing Paragraph
ਸੰਸਾਰ ਦਾ ਕੋਈ ਵੀ ਦੇਸ ਜਾਂ ਖਿੱਤਾ ਅਜਿਹਾ ਨਹੀ ਹੈ, ਜਿੱਥੋਂ ਦੇ ਲੋਕਾਂ ਦਾ ਆਪਣਾ ਵਿਲੱਖਣ ਲੋਕ-ਨਾਚ ਨਾਂ ਹੋਵੇ। ਲੋਕ-ਨਾਚ ਲੋਕ-ਸਮੂਹ ਦੀ ਸਿਰਜਨ-ਕਲਾ ਦੀਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁੰਦਰਾਵਾਂ ਦੇ ਪ੍ਰਗਟਾਉ-ਸੰਦਰਵ ਰਾਹੀਂ ਪੇਸ਼ ਕਰਦੀ ਹੈ। ਇਸ ਪ੍ਰਸੰਗ ਵਿੱਚ 'ਲੋਕ' ਸ਼ਬਦ ਵਿਆਪਕ ਅਰਥਾਂ ਦਾ ਬੋਧ ਕਰਾਉਦਾ ਹੈ, ਜਿਸ ਤੋਂ ਭਾਵ ਮਨੁੱਖੀ ਸਮੲਜ ਦੇ ਸਿੱਖਿਅਤ, ਅਣਸਿੱਖਿਅਤ, ਸ਼ਹਿਰੀ ਤੇ ਪੇਂਡੂ ਲੋਕ ਜਾਂਦੇ ਹਨ ਜੋ ਸਰਲ ਸੁਭਾਅ, ਵਿਖਾਵੇ ਰਹਿਤ, ਕੱਟੜ ਨਿਯਮਾਵਾਲੀ ਤੋਂ ਪ੍ਰਹੇਜ ਕਰਨ ਵਾਲੇ ਅਤੇ ਸਰਲ ਕਲਾ-ਕੋਸ਼ਲਤਾ ਵਾਲੇ ਹੁੰਦੇ ਹਨ। ਇਹਨਾਂ ਲੋਂਕਾ ਦੀ ਇਸ ਲੋਕ-ਕਲਾ ਦਾ ਸਰੂਪ ਵੀ ਵਾਸਤਵਿਕ ਰੂਪ ਵਿੱਚ ਸਰਲ, ਸਹਿਜ ਅਤੇ ਨਿਸ਼ਠਾਪੂਰਨ ਹੁੰਦਾ ਹੈ। ਇਸ ਵਿੱਚ ਕਿਸੇ ਅਡੰਬਰ ਰਚਣ ਦੀ ਕੋਈ ਗੁਨਜਾਇਸ਼ ਨਹੀਂ ਹੁੰਦੀ ਅਤੇ ਨਾਂ ਹੀ ਇਸ ਵਿੱਚ ਕਰੜੇ ਕਲਾ-ਨਿਯਮਾਂ ਦੇ ਪਾਲਣ ਦੀ ਪਾਬੰਦੀ ਹੁੰਦੀ ਹੈ। ਇਸ ਪ੍ਰਕਾਰ ਦੀ ਕਲਾ ਵਿੱਚ ਨਵੀਆਂ ਕਲਾਵਾਂ ਦਾ ਨਿਰਮਾਣ ਕਰਨ ਦੀ ਬਹੁਤ ਸਮਰੱਥਾ ਹੁੰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂ੍ਹ ਦੀ ਸਮਾਜਿਕ, ਸੱਭਿਆਚਾਰਿਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਿਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁੰਦਰਾਵਾਂ ਦੇ ਮਾਧਿਅਮ ਰਾਂਹੀ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਂਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ ਜੋ ਪੁਸ਼ਤ-ਦਰ-ਪੁਸ਼ਤ ਹੋਰ ਲੋਕ-ਕਲਾਵਾਂ ਵਾਂਗ ਪ੍ਰਵਾਹਮਾਨ ਹੁੰਦਾ ਰਹਿੰਦਾ ਹੈ। ਸਮੇਂ ਸਥਾਨ ਅਤੇ ਨਚਾਰਾਂ ਦੀ ਗਿਣਤੀ ਸੰਬੰਧੀ ਇਸ ਵਿੱਚ ਕੋਈ ਪਾਬੰਧੀ ਨਹੀਂ ਹੁੰਦੀ ਅਤੇ ਇਸ ਨਾਲ ਸੰਬੰਧਿਤ ਸਾਜ਼-ਸੰਗੀਤ ਤੇ ਵੇਸ਼-ਭੂਸ਼ਾ ਆਦਿ ਵੀ ਜਨ-ਸਧਾਰਨ ਦੀ ਪਹੁੰਚ ਅਤੇ ਪੱਧਰ ਅਨੁਸਾਰ ਹੀ ਹੁੰਦੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬੀਆਂ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ। ਪੰਜਾਬ ਵਿੱਚ ਪੰਜ ਹਜਾਰ ਪੂਰਵ ਈਸਵੀ ਤੋਂ ਲੋਕ-ਨਾਚ ਨੱਚਣ ਦੀ ਪਰੰਪਰਾ ਦੇ ਪ੍ਰਮਾਣ ਮਿਲਦੇ ਹਨ। ਪੂਰਵ ਈਸਵੀ ਤੋਂ ਲੈ ਕੇ ਹੁਣ ਤੱਕ ਜਿਸ ਵਿੱਚ ਕਈ ਭੂਗੋਲਿਕ, ਸਮਾਜਿਕ, ਅਤੇ ਵਿਸ਼ੇਸ਼ ਕਰਕੇ ਇਤਿਹਾਸਿਕ ਪਰਿਵਰਤਨ ਚੁੱਕੇ ਹਨ। ਅਨੇਕਾਂ ਜਨ ਜਾਤੀਆਂ ਜਿਨ੍ਹਾ ਵਿਚ ਦਰਵਾੜਾਂ ਤੋਂ ਲੈ ਕੇ ਅੰਗਰੇਜਾਂ ਤੱਕ ਸ਼ਾਮਿਲ ਹਨ, ਨੇ ਇਸ ਖਿੱਤੇ ਦੇ ਸੱਭਿਆਚਾਰਕ ਇਤਿਹਾਸ ਨੂੰ ਨਵੀਆਂ ਦਿਸ਼ਾਵਾਂ ਪ੍ਰਦਾਨ ਕੀਤੀਆਂ ਹਨ। ਅਨੇਕਾਂ ਪ੍ਰਕਾਰ
Typing Editor Typed Word : Switch languages (Punjabi) from the taskbar. If you get any difficulty click here
Note: Minimum 276 words are required to enable this repeat button.